-1.8 C
Toronto
Friday, March 20, 2026
spot_img
Homeਪੰਜਾਬਪੰਜਾਬ ਵਿਚ ਰੋਸ ਪ੍ਰਦਰਸ਼ਨਾਂ ਦੀ ਗੂੰਜ

ਪੰਜਾਬ ਵਿਚ ਰੋਸ ਪ੍ਰਦਰਸ਼ਨਾਂ ਦੀ ਗੂੰਜ

Image Courtesy :jagbani(punjabkesar)

ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਅਤੇ ਸਕਾਲਰਸ਼ਿਪ ਘੁਟਾਲੇ ਖਿਲਾਫ ਬਸਪਾ ਸੜਕਾਂ ‘ਤੇ ਉਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਕੱਲ੍ਹ ਰੋਸ ਪ੍ਰਦਰਸ਼ਨਾਂ ਦਾ ਪੂਰਾ ਜ਼ੋਰ ਚੱਲ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਹਰ ਰੋਜ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੰਜਾਬ ‘ਚ ਹੋਏ ਸਕਾਲਰਸ਼ਿਪ ਘੁਟਾਲੇ ਸਬੰਧੀ ਵੀ ਮਾਹੌਲ ਗਰਮਾਇਆ ਹੋਇਆ ਹੈ। ਖੇਤੀ ਆਰਡੀਨੈਂਸਾਂ ਖਿਲਾਫ ਅੱਜ ਫਿਰ ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਕਰਕੇ ਆਵਾਜਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਇਸਦੇ ਚੱਲਦਿਆਂ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ ਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੱਜ ਕਿਸਾਨਾਂ ਵਲੋਂ 25 ਥਾਵਾਂ ‘ਤੇ ਸੜਕਾਂ ਜਾਮ ਕੀਤੀਆਂ ਗਈਆਂ। ਇਸੇ ਦੌਰਾਨ ਪੰਜਾਬ ਵਿਚ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ‘ਚ ਬਹੁਜਨ ਸਮਾਜ ਪਾਰਟੀ ਵੀ ਮੈਦਾਨ ਵਿਚ ਉਤਰ ਆਈ ਹੈ। ਫਗਵਾੜਾ ਵਿਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਵਰਕਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਹੋਏ ਘਪਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਬਸਪਾ ਆਗੂਆਂ ਨੇ ਕਿਹਾ ਸਕਾਲਰਸ਼ਿਪ ਘੁਟਾਲੇ ਦਾ ਪੈਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਵੀ ਜ਼ਰੂਰ ਪਹੁੰਚਿਆ ਹੋਵੇਗਾ।

RELATED ARTICLES
POPULAR POSTS