ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਵਾਅਦਾ ਮੁਆਫ਼ ਗਵਾਹ ਬਣ ਗਿਆ ਹੈ। ਇਸ ਸਬੰਧੀ ਅਦਾਲਤ ਵੱਲੋਂ ਹਰੀ ਝੰਡੀ ਵੀ ਦੇ ਦਿੱਤੀ ਗਈ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਦਾਇਰ ਦੋ ਪਟੀਸ਼ਨਾਂ ‘ਤੇ ਅੱਜ ਮਾਣਯੋਗ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ। ਮਾਮਲੇ ਦੀ ਜਾਂਚ ਲਈ ਬਣਾਈ ਗਈ ਪੜਤਾਲੀਆ ਟੀਮ ਦੀ ਅਰਜ਼ੀ ‘ਤੇ ਸਹਿਮਤੀ ਜਤਾਉਂਦੇ ਹੋਏ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਦਾ ਮੁਆਫ ਗਵਾਹ ਬਣਾਉਣ ਲਈ ਇਜਾਜ਼ਤ ਦਿੱਤੀ। ਦੂਸਰੇ ਪਾਸੇ ਅਦਾਲਤ ਨੇ ਇਸ ਗੋਲੀ ਕਾਂਡ ਵਿਚ ਜਾਨ ਗੁਆਉਣ ਵਾਲੇ ਕ੍ਰਿਸ਼ਨ ਭਗਵਾਨ ਦੇ ਭਰਾ ਵੱਲੋਂ ਲਗਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਧਿਆਨ ਰਹੇ ਕਿ ਕ੍ਰਿਸ਼ਨ ਭਗਵਾਨ ਦੇ ਭਰਾ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ‘ਤੇ ਇਤਰਾਜ਼ ਦੀ ਪਟੀਸ਼ਨ ਦਾਇਰ ਕੀਤੀ ਸੀ।
Check Also
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ
ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …