ਸੈਣੀ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ
ਮੁਹਾਲੀ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਫਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ ਅਤੇ ਸੈਣੀ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜੁਆਬ ਦਾਖਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਮਾਨਯੋਗ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮ.ਆਰ. ਸ਼ਾਹ ‘ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਕਰੋਨਾ ਮਹਾਮਾਰੀ ਦੇ ਚੱਲਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਇਸੇ ਦੌਰਾਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੈਣੀ ਨੂੰ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …