ਮੀਡੀਆ ਕਰਮੀਆਂ ਅਤੇ ਜਥੇਬੰਦੀਆਂ ਨਾਲ ਕੀਤੀ ਮਾਰ ਕੁਟਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਬਾਰੇ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਈ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫਤਰ ਮੂਹਰੇ ਧਰਨਾ ਲਗਾਇਆ ਹੋਇਆ ਹੈ। ਇਸਦੇ ਚੱਲਦਿਆਂ ਅੱਜ ਧਰਨੇ ਦੇ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਗੁੰਡਾਗਰਦੀ ਦਿਖਾਉਂਦਿਆਂ ਜਥੇਬੰਦੀਆਂ ਅਤੇ ਮੀਡੀਆ ਕਰਮੀਆਂ ਨਾਲ ਮਾਰ-ਕੁੱਟ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਅਗਵਾਈ ਪ੍ਰਤਾਪ ਸਿੰਘ ਮੀਤ ਸਕੱਤਰ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਮਾਰ-ਕੁੱਟ ਕਰਨ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇੰਨਾ ਹੀ ਨਹੀਂ ਟਾਸਕ ਫੋਰਸ ਵਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦੁਮਾਲੇ ਤੱਕ ਲਾਹ ਦਿੱਤੇ ਗਏ ਅਤੇ ਕਈਆਂ ਦੇ ਸੱਟਾਂ ਲੱਗਣ ਦੀਆਂ ਖ਼ਬਰਾਂ ਵੀ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …