Breaking News
Home / ਭਾਰਤ / ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਸਬੰਧੀ ਫ਼ੈਸਲਾ 30 ਸਤੰਬਰ ਨੂੰ

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਸਬੰਧੀ ਫ਼ੈਸਲਾ 30 ਸਤੰਬਰ ਨੂੰ

ਅਡਵਾਨੀ, ਜੋਸ਼ੀ, ਉਮਾ ਤੇ ਕਲਿਆਣ ਨੂੰ ਉਸ ਦਿਨ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਸਬੰਧੀ ਫ਼ੈਸਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ 30 ਸਤੰਬਰ ਨੂੰ ਸੁਣਾਇਆ ਜਾਵੇਗਾ। ਮਾਨਯੋਗ ਜੱਜ ਐੱਸ.ਕੇ. ਯਾਦਵ ਨੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ ਅਤੇ ਉਮਾ ਭਾਰਤੀ ਸਣੇ ਸਾਰੇ ਮੁਲਜ਼ਮਾਂ ਨੂੰ ਉਸ ਦਿਨ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ 6 ਦਸੰਬਰ, 1992 ਨੂੰ ਵਿਵਾਦਤ ਢਾਂਚਾ ਢਾਹੁਣ ਦੇ ਮਾਮਲੇ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ, ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਭਾਜਪਾ ਨੇਤਾ ਵਿਨੈ ਕਟਿਆਰ, ਮਹੰਤ ਨ੍ਰਿਤਾ ਗੋਪਾਲ ਦਾਸ ਤੇ ਸਾਧਵੀ ਰਿਤਮਬ੍ਰਾਮ ਸਮੇਤ ਕੁੱਲ 32 ਮੁਲਜ਼ਮ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …