4.5 C
Toronto
Friday, November 14, 2025
spot_img
Homeਪੰਜਾਬਫੁੱਫੜ ਤੇ ਭਰਾ ਦੀ ਹੱਤਿਆ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਣਾ ਪਹੁੰਚੇ ਪਠਾਨਕੋਟ

ਫੁੱਫੜ ਤੇ ਭਰਾ ਦੀ ਹੱਤਿਆ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਣਾ ਪਹੁੰਚੇ ਪਠਾਨਕੋਟ

ਪੁਲਿਸ ਵੱਲੋਂ ਤਿੰਨ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ
ਪਠਾਨਕੋਟ/ਬਿਊਰੋ ਨਿਊਜ਼
ਕ੍ਰਿਕਟਰ ਸੁਰੇਸ਼ ਰੈਣਾ ਦੀ ਭੂਆ ਦੇ ਪਰਿਵਾਰ ਉਤੇ ਹਮਲੇ ਅਤੇ ਕਤਲ ਦੇ ਮਾਮਲੇ ਨੂੰ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ “ਹੱਲ” ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। ਧਿਆਨ ਰਹੇ ਕਿ ਲੁਟੇਰਿਆਂ ਨੇ ਘਰ ਵਿੱਚ ਲੁੱਟ ਦੌਰਾਨ ਰੈਣਾ ਦੇ ਫੁੱਫੜ ਤੇ ਉਸ ਦੇ ਪੁੱਤ ਦੀ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਅਜੇ ਗ੍ਰਿਫ਼ਤਾਰ ਕਰਨਾ ਬਾਕੀ ਹੈ। ਇਸ ਦੌਰਾਨ ਕ੍ਰਿਕਟਰ ਸੁਰੇਸ਼ ਰੈਨਾ ਅੱਜ ਆਪਣੇ ਰਿਸ਼ਤੇਦਾਰਾਂ ਦੇ ਪਠਾਨਕੋਟ ਨੇੜਲੇ ਪਿੰਡ ਥਰਿਆਲ ਪਹੁੰਚੇ। ਜ਼ਿਕਰਯੋਗ ਹੈ ਕਿ ਰੈਣਾ ਦੇ ਫੁੱਫੜ ਅਸ਼ੋਕ ਕੁਮਾਰ, ਜੋ ਠੇਕੇਦਾਰ ਸਨ, ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਉਸ ਦਾ ਬੇਟਾ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਿਆ ਸੀ ਅਤੇ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਡੀਜੀਪੀ ਅਨੁਸਾਰ ਫੜੇ ਮੁਲਜ਼ਮਾਂ ਕੋਲੋਂ ਦੋ ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦੀ ਚੇਨ ਅਤੇ 1530 ਰੁਪਏ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਪਛਾਣ ਸਾਵਨ, ਮੁਹੱਬਤ ਅਤੇ ਸ਼ਾਹਰੁਖ ਖ਼ਾਨ ਵਜੋਂ ਹੋਈ ਹੈ ਅਤੇ ਉਹ ਰਾਜਸਥਾਨ ਦੇ ਵਸਨੀਕ ਹਨ।

RELATED ARTICLES
POPULAR POSTS