ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 86 ਹਜ਼ਾਰ ਤੋਂ ਹੋਈ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਹਜੂਰੀ ਰਾਗੀ ਭਾਈ ਹਰਨਾਮ ਸਿੰਘ ਦਾ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਕਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਜਲੰਧਰ ਵਿਚ ਰਹਿ ਰਹੇ ਸਨ। ਬੁਖਾਰ ਕਾਰਨ ਉਨ੍ਹਾਂ ਨੂੰ 2 ਦਿਨ ਪਹਿਲਾਂ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਕੱਲ੍ਹ ਉਨ੍ਹਾਂ ਦਾ ਕੋਵਿਡ-19 ਟੈਸਟ ਹੋਇਆ ਸੀ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਹਰਨਾਮ ਸਿੰਘ ਦੇ ਦਿਹਾਂਤ ‘ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੌਂਗੋਵਾਲ ਨੇ ਆਖਿਆ ਕਿ ਭਾਈ ਹਰਨਾਮ ਸਿੰਘ ਨੇ ਕੀਰਤਨ ਦੀ ਸੇਵਾ ਦੁਆਰਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰਨਾਮ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਸਿੱਖ ਪੰਥ ਲਈ ਵੱਡਾ ਘਾਟਾ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 86 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 62 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 21 ਹਜ਼ਾਰ ਤੋਂ ਜ਼ਿਆਦਾ ਹੈ ਅਤੇ 2600 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …