14.3 C
Toronto
Thursday, September 18, 2025
spot_img
Homeਭਾਰਤਪੰਜਾਬੀ ਭਾਸ਼ਾ ਦੇ ਮਾਮਲੇ 'ਤੇ ਵਿਰੋਧੀ ਹੋਏ ਇਕ ਸੁਰ

ਪੰਜਾਬੀ ਭਾਸ਼ਾ ਦੇ ਮਾਮਲੇ ‘ਤੇ ਵਿਰੋਧੀ ਹੋਏ ਇਕ ਸੁਰ

Image Courtesy :jagbani(punjabkesar)

ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਬਣਾਉਣ ਲਈ ਪ੍ਰਤਾਪ ਬਾਜਵਾ ਤੇ ਬਲਵਿੰਦਰ ਭੂੰਦੜ ਨੇ ਰਾਜ ਸਭਾ ਵਿੱਚ ਰੱਖੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਵਿਚ ਅੱਜ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਇਸ ਮੁੱਦੇ ਨੂੰ ਉਠਾਉਂਦਿਆਂ ਸਿਫਰ ਕਾਲ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਸ਼ਮੀਰ ਅਤੇ ਪੰਜਾਬ ਦਾ ਬਹੁਤ ਗੂੜ੍ਹਾ ਰਿਸ਼ਤਾ ਹੈ ਅਤੇ ਉਥੇ ਵੱਡੀ ਗਿਣਤੀ ਵਿੱਚ ਲੋਕ ਪੰਜਾਬੀ ਬੋਲੀ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਦੀ ਸੂਚੀ ਵਿਚ ਪੰਜਾਬੀ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਘੱਟ ਗਿਣਤੀਆਂ ਵਿਚ ਅਸੰਤੁਸ਼ਟੀ ਹੋਰ ਵਧੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਵੀ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਸਰਕਾਰੀ ਭਾਸ਼ਾ ਦੀ ਸੂਚੀ ਤੋਂ ਬਾਹਰ ਰੱਖਣ ਦਾ ਫੈਸਲਾ ਬਹੁਤ ਦੁਖਦਾਈ ਹੈ। ਵਿਦੇਸ਼ਾਂ ਵਿੱਚ ਵੀ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਘੱਟ ਨਹੀਂ ਹੈ। ਜ਼ਿਕਰਯੋਗ ਹੈ ਕਿ ਲੰਘੀ 2 ਸਤੰਬਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ, ਜਿਸ ਤਹਿਤ ਕਸ਼ਮੀਰੀ, ਡੋਗਰੀ ਅਤੇ ਹਿੰਦੀ ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਹੋਣਗੀਆਂ। ਉਰਦੂ ਅਤੇ ਅੰਗਰੇਜ਼ੀ ਪਹਿਲਾਂ ਹੀ ਸਰਕਾਰੀ ਭਾਸ਼ਾਵਾਂ ਹਨ, ਪਰ ਪੰਜਾਬੀ ਨੂੰ ਬਾਹਰ ਕਰ ਦਿੱਤਾ ਗਿਆ।

RELATED ARTICLES
POPULAR POSTS