ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਸੂਬੇ ਵਿਚ ਆਵਾਜਾਈ ਨੂੰ ਨਾ ਰੋਕਣ ਅਤੇ ਧਾਰਾ 144 ਦੀ ਉਲੰਘਣਾ ਵੀ ਨਾ ਕਰਨ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਨ ‘ਤੇ ਕਿਸਾਨਾਂ ਵਿਰੁੱਧ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਆਪਣੇ ਲਈ ਲੜ ਰਹੇ ਹਨ। ਕਾਂਗਰਸ ਦੇ 11 ਮੈਂਬਰੀ ਵਫ਼ਦ ਨਾਲ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਐੱਫ. ਆਈ. ਆਰ. ਵਾਪਸ ਲੈ ਲਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕਾਂਗਰਸ ਕਿਸਾਨਾਂ ਦੇ ਨਾਲ ਹੈ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਰਵਾਜ਼ੇ ਉੱਤੇ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …