Breaking News
Home / ਭਾਰਤ / ਭਾਜਪਾ ਪ੍ਰਧਾਨ ਨੱਢਾ ਨੇ ਖੇਤੀ ਆਰਡੀਨੈਂਸਾਂ ਨੂੰ ਦੱਸਿਆ ਦੂਰਅੰਦੇਸ਼ੀ ਦਾ ਨਤੀਜਾ

ਭਾਜਪਾ ਪ੍ਰਧਾਨ ਨੱਢਾ ਨੇ ਖੇਤੀ ਆਰਡੀਨੈਂਸਾਂ ਨੂੰ ਦੱਸਿਆ ਦੂਰਅੰਦੇਸ਼ੀ ਦਾ ਨਤੀਜਾ

Image Courtesy :jagbani(punjabkesari)

ਬੋਲੇ – ਅਸੀਂ ਖੇਤੀ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸ਼ੰਕੇ ਦੂਰ ਕੀਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਣੇ ਦੇਸ਼ ਭਰ ਵਿੱਚ ਜਿਥੇ ਕਿਸਾਨ ਖੇਤੀ ਸਬੰਧੀ ਤਿੰਨ ਬਿੱਲਾਂ ਦਾ ਵਿਰੋਧ ਕਰ ਰਹੇ ਹਨ ਉਥੇ ਅੱਜ ਭਾਜਪਾ ਨੇ ਇਨ੍ਹਾਂ ਤੋਂ ਟੱਸ ਤੋਂ ਮੱਸ ਨਾ ਹੋਣ ਦਾ ਇਰਾਦਾ ਜ਼ਾਹਰ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ ਲਈ ਲਿਆਂਦੇ ਗਏ ਇਹ ਬਿੱਲ ਦੂਰਦਰਸ਼ੀ ਸੋਚ ਵਾਲੇ ਹਨ। ਇਨ੍ਹਾਂ ਨਾਲ ਖੇਤੀ ਉਤਪਾਦਨ ਵਧੇਗਾ ਤੇ ਨਿਵੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੀ ਪੈਦਾਵਾਰ ਦਾ ਚੰਗਾ ਮੁੱਲ ਦਿਵਾਉਣ ਵਿੱਚ ਮਦਦ ਮਿਲੇਗੀ। ਭਾਜਪਾ ਨੇਤਾ ਨੇ ਕਿਹਾ ਕਿ ਬਿੱਲਾਂ ਬਾਰੇ ਕਾਂਗਰਸ ਦਾ ਵਿਰੋਧ ਸਿਰਫ ਸਿਆਸੀ ਹੈ, ਮੋਦੀ ਸਰਕਾਰ ਇਨ੍ਹਾਂ ਬਿੱਲਾਂ ਰਾਹੀਂ ਜੋ ਕਰ ਰਹੀ ਹੈ ਉਸ ਦਾ ਵਾਅਦਾ ਚੋਣ ਮਨੋਰਥ ਪੱਤਰ ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਇਸ ਬਾਰੇ ਗੱਲ ਕਰ ਲਈ ਹੈ ਤੇ ਬਿੱਲਾਂ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰ ਦਿੱਤੀਆਂ ਹਨ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …