Breaking News
Home / ਪੰਜਾਬ / ਸੁਖਬੀਰ ਦੇ ਬਿਆਨ ‘ਤੇ ਭਗਵੰਤ ਮਾਨ ਹੋਏ ਤੱਤੇ

ਸੁਖਬੀਰ ਦੇ ਬਿਆਨ ‘ਤੇ ਭਗਵੰਤ ਮਾਨ ਹੋਏ ਤੱਤੇ

Image Courtesy :jagbani(punjabkesari)

ਕਿਹਾ – ‘ਆਪ’ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਪਾਏਗੀ ਵੋਟ
ਜਲੰਧਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ‘ਤੇ ਘਮਾਸਾਣ ਲਗਾਤਾਰ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਦਨ ਵਿਚ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿਚ ਵੋਟ ਕੀਤੇ ਬਿਨਾ ਹੀ ਬਾਹਰ ਆ ਗਏ। ਸਦਨ ਵਿਚ ਹਾਜ਼ਰੀ ਭਰਨ ਤੋਂ ਪਹਿਲਾਂ ਭਗਵੰਤ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਵਿਚ ਕੁਝ ਹੋਰ, ਪਾਰਲੀਮੈਂਟ ਵਿਚ ਕੁਝ ਹੋਰ ਅਤੇ ਪਾਰਲੀਮੈਂਟ ਤੋਂ ਬਾਹਰ ਕੁਝ ਹੋਰ ਕਹਿੰਦੇ ਹਨ। ਮਾਨ ਨੇ ਕਿਹਾ ਕਿ ਜਿਹੜੀ ਵੋਟਿੰਗ ਦੀ ਗੱਲ ਸੁਖਬੀਰ ਕਰ ਰਹੇ ਹਨ, ਉਹ ਕੱਲ੍ਹ ਹੋਈ ਹੀ ਨਹੀਂ, ਫਿਰ ਕਿੱਥੇ ਸੁਖਬੀਰ ਵੋਟਿੰਗ ਕਰਕੇ ਆਏ ਹਨ। ਭਗਵੰਤ ਨੇ ਕਿਹਾ ਕਿ ਜਦੋਂ ਸੰਸਦ ਵਿਚ ਵੋਟਿੰਗ ਹੋਈ ਤਾਂ ਆਮ ਆਦਮੀ ਪਾਰਟੀ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਭੁਗਤੇਗੀ।

Check Also

ਪੰਜਾਬ ਦਾ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ …