ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕਸੂਰਵਾਰਾਂ, ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹੈਦਰਾਬਾਦ ਯੂਨੀਵਰਸਿਟੀ ਵਿੱਚ ਸਿੱਖ ਵਿਦਿਆਰਥੀ ਦੀ ਕਸ਼ਮੀਰੀ ਸਮਝ ਕੇ ਕੀਤੀ ਕੁੱਟਮਾਰ ਦੀ ਨਿੰਦਾ ਕਰਦਿਆਂ ਇਸ ਘਟਨਾ ਨੂੰ ਮੁਲਕ ਲਈ ਧੱਬਾ ਕਿਹਾ ਹੈ।ਸੰਸਦ ਵਿੱਚ ਸਿਫ਼ਰ ਕਾਲ ਦੌਰਾਨ ਇਹ ਸੰਵੇਦਨਸ਼ੀਲ ਮੁੱਦਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਟਿਆਲੇ ਤੋਂ ਗਏ ਵਿਦਿਆਰਥੀ ਦੀ ਇਸ ਤਰ੍ਹਾਂ ਕੁੱਟਮਾਰ ਬੇਹੱਦ ਨਿੰਦਣਯੋਗ ਘਟਨਾ ਹੈ। ઠਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਦੂਜੇ ਧਰਮ ਖ਼ਾਤਰ ਗੁਰੂ ਤੇਗ ਬਹਾਦਰ ਸਾਹਿਬ ਨੇ ਸ਼ਹਾਦਤ ਦਿੱਤੀ ਹੋਵੇ, ਉਸੇ ਗੁਰੂ ਦੇ ਸਿੱਖਾਂ ਦੀ ਪਛਾਣ ਮੁਲਕ ਵਿੱਚ ਨਾ ਹੋਣੀ ਸ਼ਰਮਨਾਕ ਤੇ ਅਫ਼ਸੋਸਜਨਕ ਗੱਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਆਸਟਰੇਲੀਆ ਤੇ ਕੈਨੇਡਾ ਆਦਿ ਦੇਸ਼ਾਂ ਵਿੱਚ ਗਲਤ ਪਛਾਣ ਕਰਕੇ ਕਈ ਵਾਰ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਭਾਰਤ ਸਰਕਾਰ ਇਸ ਦਾ ਗੰਭੀਰ ਨੋਟਿਸ ਲੈਂਦੀ ਰਹੀ ਹੈ ਤੇ ਹੁਣ ਜੇ ਆਪਣੇ ઠ ਮੁਲਕ ਵਿੱਚ ਅਜਿਹੀ ਘਟਨਾ ਵਾਪਰਦੀ ਹੈ ਤਾਂ ਨੋਟਿਸ ਕੌਣ ਲਵੇਗਾ?
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …