ਕੈਪਟਨ ਅਮਰਿੰਦਰ ਨੇ ਕਿਹਾ – ਬੀਬਾ ਬਾਦਲ ਅਤੇ ਸੁਖਬੀਰ ਦੇ ਹੁੰਦਿਆਂ ਕਿੰਝ ਆਏ ਕਿਸਾਨ ਵਿਰੋਧੀ ਬਿੱਲ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਵਿਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਕੇ ਅਕਾਲੀ ਦਲ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹਿਲਾਂ ਇਨ੍ਹਾਂ ਬਿੱਲਾਂ ਦੇ ਹੱਕ ਵਿਚ ਸਨ ਅਤੇ ਹੁਣ ਵਿਰੋਧ ਕਰ ਰਹੇ ਹਨ। ਸੁਖਬੀਰ ਜਿਹੜੇ ਤਰਕ ਰਹੇ ਹਨ, ਉਹ ਵਾਜਬ ਨਹੀਂ ਹਨ, ਕਿਉਂਕਿ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਨ੍ਹਾਂ ਬਿੱਲਾਂ ਨੂੰ ਲਿਆਉਣ ਵਿਚ ਸਹਿਯੋਗੀ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਬੀਬਾ ਬਾਦਲ ਅਤੇ ਸੁਖਬੀਰ ਦੇ ਹੁੰਦਿਆਂ ਕਿਸਾਨ ਵਿਰੋਧੀ ਬਿੱਲ ਕਿਸ ਤਰ੍ਹਾਂ ਆ ਗਏ। ਕਿਸਾਨਾਂ ਦੀ ਤਾਰੀਫ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਇਕਜੁੱਟ ਹੋ ਕੇ ਇਨ੍ਹਾਂ ਆਰਡੀਨੈਂਸਾਂ ਦੀ ਵਕਾਲਤ ਕਰਨ ਵਾਲੇ ਅਕਾਲੀ ਦਲ ਨੂੰ ਮਜਬੂਰ ਕਰ ਦਿੱਤਾ ਕਿ ਉਹ ਭਾਜਪਾ ਦੇ ਖ਼ਿਲਾਫ਼ ਹੋ ਗਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …