ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 3 ਕਰੋੜ ਤੋਂ ਪਾਰ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 90 ਹਜ਼ਾਰ ਵੱਲ ਨੂੰ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 40 ਲੱਖ 25 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ, ਜੋ ਕਿ ਕਰੋਨਾ ਐਕਟਿਵ ਮਰੀਜ਼ਾਂ ਤੋਂ ਚਾਰ ਗੁਣਾ ਵੱਧ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 51 ਲੱਖ 23 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਇਕ ਲੱਖ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਧਿਆਨ ਰਹੇ ਕਿ ਭਾਰਤ ਵਿਚ ਹੁਣ ਤੱਕ 83 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਉਧਰ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਰਾਜ ਸਭਾ ਵਿਚ ਦੱਸਿਆ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਦੇਸ਼ ‘ਚ ਕਰੋਨਾ ਵੈਕਸੀਨ ਆਉਣ ਦੀ ਉਮੀਦ ਹੈ। ਇਸੇ ਦੌਰਾਨ ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 90 ਹਜ਼ਾਰ ਵੱਲ ਨੂੰ ਵਧਦਿਆਂ 89 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 65 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਕਰਕੇ ਹੁਣ ਤੱਕ 2600 ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 3 ਕਰੋੜ ਤੋਂ ਪਾਰ ਜਾ ਚੁੱਕਿਆ ਹੈ ਅਤੇ 2 ਕਰੋੜ 18 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ 46 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …