16.4 C
Toronto
Tuesday, September 29, 2026
spot_img
Homeਭਾਰਤਸ੍ਰੀਨਗਰ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰ ਮੁਕਾਏ
Image Courtesy :jagbani(punjabkesari)

ਸੀ.ਆਰ.ਪੀ.ਐਫ. ਦੇ ਦੋ ਜਵਾਨ ਵੀ ਹੋਏ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਸ੍ਰੀਨਗਰ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਸ੍ਰੀਨਗਰ ਦੇ ਬਟਮਾਲੂ ਇਲਾਕੇ ਵਿਚ ਲੰਘੀ ਦੇਰ ਰਾਤ ਤੋਂ ਸ਼ੁਰੂ ਹੋਇਆ ਇਹ ਮੁਕਾਬਲਾ ਅੱਜ ਸਵੇਰ ਤੱਕ ਜਾਰੀ ਰਿਹਾ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਤਿੰਨਾਂ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਕਈ ਤਰ੍ਹਾਂ ਦੇ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ. ਦੇ ਦੋ ਜਵਾਨ ਜ਼ਖ਼ਮੀ ਵੀ ਹੋਏ ਹਨ। ਇਸ ਦੌਰਾਨ ਇਕ ਆਮ ਨਾਗਰਿਕ ਦੀ ਜਾਨ ਵੀ ਚਲੇ ਗਈ ਗਈ, ਜਿਸ ‘ਤੇ ਉਨ੍ਹਾਂ ਅਫਸੋਸ ਜ਼ਾਹਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 177 ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਵਿਚ ਕਈ ਪਾਕਿਸਤਾਨੀ ਅੱਤਵਾਦੀ ਸ਼ਾਮਲ ਸਨ।

RELATED ARTICLES
POPULAR POSTS