ਯੂਨੀਵਰਸਿਟੀਆਂ ਤੇ ਦਿਹਾਤੀ ਖੇਤਰਾਂ ਲਈ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉੱਚ ਸਿੱਖਿਆ ਦੇ ਫੈਲਾਅ ਲਈ ਨਿਰਮਾਣ ਖੇਤਰ ਦੀਆਂ ਸ਼ਰਤਾਂ ਵਿਚ ਯੂਨੀਵਰਸਿਟੀਆਂ ਲਈ ਰਾਹਤ ਦਿੱਤੀ ਜਾਵੇਗੀ। ਇਹ ਵੀ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਗਰਾਂਟਾਂ ਨੂੰ ਦਿਹਾਤੀ ਖੇਤਰਾਂ ਵਿਚ ਸਵੱਛਤਾ ਤੇ ਜਲ ਸੰਪਰਕ ਨੂੰ ਤਰਜੀਹ ਵਜੋਂ ਵਰਤਿਆ ਜਾਵੇਗਾ। ਇਸ ਦੇ ਨਾਲ ਹੀ, ਸਤਸੰਗ ਰਾਧਾ ਸੁਆਮੀ ਬਿਆਸ ਲਈ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ) ਸਮੇਤ ਕਈ ਹੋਰ ਲਾਗਤਾਂ ਵਿਚ ਛੋਟ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …