Breaking News
Home / ਭਾਰਤ / ਅਕਾਲੀ ਆਗੂ ਭੂੰਦੜ ਬੋਲੇ – ਖੇਤੀ ਬਿਲਾਂ ਦਾ ਦੋਵਾਂ ਸਦਨਾਂ ‘ਚ ਹੋਵੇਗਾ ਵਿਰੋਧ

ਅਕਾਲੀ ਆਗੂ ਭੂੰਦੜ ਬੋਲੇ – ਖੇਤੀ ਬਿਲਾਂ ਦਾ ਦੋਵਾਂ ਸਦਨਾਂ ‘ਚ ਹੋਵੇਗਾ ਵਿਰੋਧ

Image Courtesy :jagbani(punjabkesari)

ਕੇਜਰੀਵਾਲ ਨੇ ਕਿਹਾ – ‘ਆਪ’ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖਿਲਾਫ ਦੇਵੇਗੀ ਵੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਸੁਤੰਤਰ ਪਾਰਟੀ ਹੈ। ਭਾਜਪਾ ਨਾਲ ਗੱਠਜੋੜ ਦਾ ਇਹ ਅਰਥ ਨਹੀਂ ਕਿ ਜੋ ਉਹ ਕਹਿਣ ਤੇ ਅਸੀਂ ਸਹਿਮਤ ਹੋਈਏ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਏਜੰਡੇ ‘ਤੇ ਹੀ ਚੱਲਦੇ ਹਾਂ ਤੇ ਭਾਜਪਾ ਆਪਣੇ ਏਜੰਡੇ ‘ਤੇ। ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਸਦ ਦੇ ਦੋਵਾਂ ਸਦਨਾਂ ਵਿਚ ਖੇਤੀ ਬਿਲ ਦਾ ਵਿਰੋਧ ਕਰੇਗਾ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਖੇਤੀਬਾੜੀ ਬਾਰੇ ਤਿੰਨ ਬਿੱਲਾਂ ਦੇ ਖਿਲਾਫ ਵੋਟ ਦੇਵੇਗੀ। ਕੇਜਰੀਵਾਲ ਨੇ ਕਿਹਾ ਕਿ ਸੰਸਦ ਵਿਚ ਖੇਤੀਬਾੜੀ ਬਾਰੇ ਤੇ ਕਿਸਾਨਾਂ ਬਾਰੇ ਜੋ ਬਿੱਲ ਪੇਸ਼ ਕੀਤੇ ਗਏ ਹਨ, ਉਹ ਕਿਸਾਨਾਂ ਦੇ ਖਿਲਾਫ ਹਨ। ਦੇਸ਼ ਭਰ ਵਿਚ ਕਿਸਾਨ ਇਹਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਇਹ ਤਿੰਨ ਬਿੱਲ ਵਾਪਸ ਲੈਣੇ ਚਾਹੀਦੇ ਹਨ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਸਦ ਵਿਚ ਇਨ੍ਹਾਂ ਖੇਤੀ ਬਿੱਲਾਂ ਦੇ ਖਿਲਾਫ ਵੋਟ ਦੇਵੇਗੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …