-1.4 C
Toronto
Thursday, January 8, 2026
spot_img
Homeਪੰਜਾਬਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬਾਦਲ ਪਿੰਡ 'ਚ ਲਾਏ...

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬਾਦਲ ਪਿੰਡ ‘ਚ ਲਾਏ ਡੇਰੇ

Image Courtesy :jagbani(punjabkesar)

ਆਮ ਆਦਮੀ ਪਾਰਟੀ ਵੀ ਧਰਨੇ ‘ਚ ਪਹੁੰਚੀ
ਮੁਕਤਸਰ/ਬਿਊਰੋ ਨਿਊਜ਼
ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਬਾਦਲ ਪਿੰਡ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਲਗਾਤਾਰ 5 ਦਿਨ ਬਾਦਲ ਪਿੰਡ ਵਿੱਚ ਧਰਨਾ ਪ੍ਰਦਰਸ਼ਨ ਕਰਨਗੀਆਂ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸੰਸਦ ਵਿੱਚ ਨਾ ਤਾਂ ਸੁਖਬੀਰ ਸਿੰਘ ਬਾਦਲ ਅਤੇ ਨਾ ਹੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਖਿਲਾਫ ਆਵਾਜ਼ ਉਠਾਈ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਹਮੇਸ਼ਾ ਆਪਣੇ ਆਪ ਨੂੰ ਕਿਸਾਨ ਪੱਖੀ ਦੱਸਦਾ ਆ ਰਿਹਾ ਹੈ। ਪਰ ਖੇਤੀ ਬਿੱਲਾਂ ਪ੍ਰਤੀ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਸਕੇ। ਕਿਸਾਨਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਵੀ ਪਹੁੰਚ ਗਈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਜਾਬ ਵਿੱਚ ਧਰਨਾ ਪ੍ਰਦਰਸ਼ਨ ਇਵੇਂ ਹੀ ਚੱਲਦੇ ਰਹਿਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਵੀ ਕਿਸਾਨਾਂ ਨੇ ਪੱਕਾ ਧਰਨਾ ਲਗਾਇਆ ਹੋਇਆ ਹੈ।

RELATED ARTICLES
POPULAR POSTS