
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਖੇਤੀ ਆਰਡੀਨੈਂਸਾਂ ਦਾ ਕੀਤਾ ਵਿਰੋਧ
ਟਵੀਟ ਕਰਕੇ ਕਿਹਾ – ਕਿਸਾਨ ਬਚਾਓ, ਦੇਸ਼ ਬਚਾਓ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਸਬੰਧੀ ਆਰਡੀਨੈਂਸਾਂ ਦਾ ਪੰਜਾਬ ਸਮੇਤ ਪੂਰੇ ਭਾਰਤ ਵਿਚ ਸਖਤ ਵਿਰੋਧ ਹੋ ਰਿਹਾ ਹੈ। ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਵੀ ਨਿੱਤਰ ਆਇਆ ਹੈ ਅਤੇ ਉਸ ਨੇ ਵੀ ਆਰਡੀਨੈਂਸਾਂ ਦੇ ਵਿਰੁੱਧ ਵੋਟ ਪਾਉਣ ਦੀ ਗੱਲ ਕੀਤੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀ ਮੋਦੀ ਸਰਕਾਰ ਵਿਚ ਭਾਈਵਾਲ ਪਾਰਟੀ ਹੈ। ਇਨ੍ਹਾਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਬਹਿਸਾਂ ਅਤੇ ਪ੍ਰਦਰਸ਼ਨਾਂ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵੀ ਟਵੀਟ ਕੀਤਾ ਹੈ। ਦੁਸਾਂਝ ਨੇ ਟਵੀਟ ਵਿਚ ਲਿਖਿਆ ਕਿ ਕਿਸਾਨ ਬਚਾਓ, ਦੇਸ਼ ਬਚਾਓ ਅਤੇ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ। ਉਸ ਨੇ ਟਵੀਟ ਵਿਚ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚੋਂ ਦੋ ‘ਚ ਖੇਤਾਂ ਵਿਚ ਕੰਮ ਕਰਦੇ ਕਿਸਾਨ ਤੇ ਦੋ ਵਿਚ ਪ੍ਰਦਰਸ਼ਨ ਕਰਦੇ ਕਿਸਾਨ ਨਜ਼ਰ ਆ ਰਹੇ ਹਨ।