ਚੰਡੀਗੜ੍ਹ : ਪੰਜਾਬ ਵਿਚ ਵੀ ਕਰੋਨਾ ਦੀ ਸਥਿਤੀ ਵਿਸਫ਼ੋਟਕ ਬਣਦੀ ਜਾ ਰਹੀ ਹੈ। ਸੂਬੇ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਵੱਲ ਨੂੰ ਵਧਦਿਆਂ 90 ਹਜ਼ਾਰ ਤੋਂ ਪਾਰ ਜਾ ਚੁੱਕਾ ਹੈ। ਜਦੋਂਕਿ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ 52 ਲੱਖ ਦੇ ਪਾਰ ਹੋ ਗਈ ਹੈ ਤੇ ਨਿੱਤ ਦਿਨ 1 ਲੱਖ ਦੇ ਕਰੀਬ ਨਵੇਂ ਮਾਮਲੇ ਆਉਣ ਲੱਗੇ ਹਨ। ਪੰਜਾਬ ਦੀ ਚਿੰਤਾ ਇਸ ਲਈ ਵੀ ਜ਼ਿਆਦਾ ਹੈ ਕਿ ਸੂਬੇ ਵਿਚ ਹੁਣ ਤੱਕ 2700 ਦੇ ਕਰੀਬ ਮਰੀਜ਼ ਜਾਨ ਗੁਆ ਚੁੱਕੇ ਹਨ ਤੇ ਪੰਜਾਬ ਦੀ ਮੌਤ ਦਰ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਸਭ ਤੋਂ ਵੱਧ ਹੈ। ਜਦੋਂਕਿ 66 ਹਜ਼ਾਰ ਦੇ ਕਰੀਬ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿਚ ਇਸ ਸਮੇਂ ਕਿਸਾਨ ਅੰਦੋਲਨ, ਲਾਪਤਾ ਪਾਵਨ ਸਰੂਪਾਂ ਨੂੰ ਲੈ ਕੇ ਧਾਰਮਿਕ ਸੰਗਠਨਾਂ ਵੱਲੋਂ ਰੋਸ ਮੁਜ਼ਾਹਰੇ ਜਿੱਥੇ ਜਾਰੀ ਹਨ, ਉਥੇ ਹੀ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਰਾਜਨੀਤਿਕ ਧਿਰਾਂ ਵੀ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਲਈ ਕਰੋਨਾ ਕਾਲ ਕਾਰਨ ਸਥਿਤੀ ਚਿੰਤਾਜਨਕ ਹੈ।
Check Also
ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ …