ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ 3800 ਤੋਂ ਵੱਧ ਕੇਂਦਰਾਂ ਵਿੱਚ ਕੋਵਿਡ- 19 ਮਹਾਮਾਰੀ ਕਾਰਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਦਾਖ਼ਲਾ ਪ੍ਰੀਖਿਆ ‘ਨੀਟ’ ਐਤਵਾਰ 13 ਸਤੰਬਰ ਨੂੰ ਮੁਕੰਮਲ ਹੋ ਗਈ। ਇਸ ਪ੍ਰੀਖਿਆ ਵਿੱਚ ਲਗਪਗ 90 ਫ਼ੀਸਦੀ ਉਮੀਦਵਾਰਾਂ ਨੇ ਹਿੱਸਾ ਲਿਆ। ਪਿਛਲੇ ਵਰ੍ਹੇ ਇਹ ਹਾਜ਼ਰੀ 92.9 ਫ਼ੀਸਦੀ ઠਸੀ। ਕੋਵਿਡ- 19 ਪਾਜ਼ੇਟਿਵ ਮਿਲਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦਾ ਹੋਰ ਮੌਕਾ ਮਿਲੇਗਾ, ਜਿਸ ਸਬੰਧੀ ਤਰੀਕ ਬਾਅਦ ਵਿਚ ਐਲਾਨੀ ਜਾਵੇਗੀ। ਇਸ ਪ੍ਰੀਖਿਆ ਲਈ 15 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜੋ ਕਿ ਪਹਿਲਾਂ ਦੋ ਵਾਰ ਕੋਵਿਡ- 19 ਕਾਰਨ ਅੱਗੇ ਪਾਈ ਜਾ ਚੁੱਕੀ ਸੀ।ઠਇਸ ਦੌਰਾਨ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਵੱਖ-ਵੱਖ ਸੂਬਾ ਸਰਕਾਰਾਂ ਨੇ ਵਿਦਿਆਰਥੀਆਂ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਸਨ ਤਾਂ ਜੋ ਕਰੋਨਾ ਲਾਗ ਦਾ ਅਸਰ ਉਨ੍ਹਾਂ ‘ਤੇ ਨਾ ਪਵੇ।
ਸਿੱਖ ਬੱਚਿਆਂ ਨੂੰ ਕੜੇ ਪਾਉਣ ਦੀ ਨਹੀਂ ਦਿੱਤੀ ਗਈ ਇਜਾਜ਼ਤ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ‘ਨੀਟ’ ਲਈ ਬਣਾਏ ਗਏ ਕੁੱਝ ਪ੍ਰੀਖਿਆ ਕੇਂਦਰਾਂ ਵਿਚ ਸਿੱਖ ਬੱਚਿਆਂ ਨੂੰ ਕੜੇ ਪਾਉਣ ਤੋਂ ਰੋਕਿਆ ਗਿਆ ਤੇ ਉਨ੍ਹਾਂ ਦੇ ਕੜੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਹੀ ਉਤਾਰਨ ਦੇ ਆਦੇਸ਼ ਦਿੱਤੇ ਗਏ। ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਇਕ ਸਕੂਲ ਵਿਚ ਬਣੇ ਪ੍ਰੀਖਿਆ ਕੇਂਦਰ ‘ਚ ਪ੍ਰਬੰਧਕਾਂ ਵਲੋਂ ਸਿੱਖ ਬੱਚਿਆਂ ਨੂੰ ਕੜੇ ਪਹਿਨਣ ਤੋਂ ਰੋਕਿਆ ਗਿਆ, ਜਦੋਂਕਿ ਇਕ ਹੋਰ ਪ੍ਰੀਖਿਆ ਕੇਂਦਰ ਵਿਚ ਸਿੱਖ ਬੱਚਿਆਂ ਦੇ ਮਾਪਿਆਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਪ੍ਰੀਖਿਆ ਕੇਂਦਰਾਂ ਦੇ ਅੰਦਰ ਜਾਣ ਦਿੱਤਾ ਗਿਆ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …