Breaking News
Home / ਭਾਰਤ / ਲਾਪਤਾ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਨੂੰ ਦੱਸਿਆ ਦੋਸ਼ੀ

ਲਾਪਤਾ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਨੂੰ ਦੱਸਿਆ ਦੋਸ਼ੀ

Image Courtesy :jagbani(punjabkesar)

ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਨੇੜੇ ਮੀਟਿੰਗ ਕਰਕੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ। ਲੰਬੀ ਚੱਲੀ ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਵਿਚਾਰ ਰੱਖੇ ਤੇ ਬਾਅਦ ਵਿੱਚ ਮਤੇ ਪਾਸ ਕੀਤੇ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਪਾਸ ਕੀਤੇ ਮਤੇ ਲਾਗੂ ਕਰਾਉਣ ਲਈ 22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੌਂਗੋਵਾਲ ਸਥਿਤ ਘਰ ਦੇ ਬਾਹਰ ਧਰਨਾ ਸ਼ੁਰੂ ਕੀਤਾ ਜਾਵੇਗਾ। ਸਿੱਖ ਜਥੇਬੰਦੀਆਂ ਨੇ ਧਰਨਾ ਸਮਰਥਕਾਂ ਦੀ ਕੁੱਟਮਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਅਤੇ ਪੁਲਿਸ ਕੇਸ ਦਰਜ ਕਰਾਉਣ ਦੀ ਵੀ ਮੰਗ ਕੀਤੀ ਹੈ। ਮੀਟਿੰਗ ਵਿੱਚ ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਯੂਨਾਈਟਿਡ, ਅਕਾਲੀ ਦਲ ਡੈਮੋਕ੍ਰੇਟਿਕ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …