ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨੀ ਸੰਸਦ ਨੇ ਉਸ ਆਰਡੀਨੈਂਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ ਜੋ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਖ਼ਿਲਾਫ਼ ਕਿਸੇ ਹਾਈਕੋਰਟ ਵਿਚ ਅਪੀਲ ਦਾਇਰ ਕਰਨ ਦੀ ਇਜਾਜ਼ਤ ਦਿੰਦੀ ਹੈ। ਜਾਣਕਾਰੀ ਅਨੁਸਾਰ ਲੰਘੇ ਮਈ ਮਹੀਨੇ ਵਿਚ ਜਾਰੀ ਕੌਮਾਂਤਰੀ ਅਦਾਲਤ (ਸਮੀਖਿਆ ਤੇ ਮੁੜ ਵਿਚਾਰ) ਆਰਡੀਨੈਂਸ ਦੀ ਮਿਆਦ 17 ਸਤੰਬਰ ਨੂੰ ਖਤਮ ਹੋਈ, ਪਰ ਕੌਮੀ ਅਸੈਂਬਲੀ ਨੇ ਇਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ। ਇਹ ਆਰਡੀਨੈਂਸ ਕੌਮਾਂਤਰੀ ਅਦਾਲਤ (ਆਈਸੀਜੇ) ਦੇ ਉਸ ਫ਼ੈਸਲੇ ਨੂੰ ਲਾਗੂ ਕਰਨ ਲਈ ਕੀਤਾ ਗਿਆ ਸੀ ਜਿਸ ਵਿਚ ਪਾਕਿਸਤਾਨ ਨੂੰ ਕਿਹਾ ਕਿ ਸੀ ਕਿ ਉਹ ਜਾਧਵ ਨੂੰ ਇੱਕ ਫੌਜੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਦੀ ਸਮੀਖਿਆ ਮੁਹੱਈਆ ਕਰਵਾਏ। ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ ਜਾਧਵ (50) ਨੂੰ ਇੱਕ ਪਾਕਿਸਤਾਨੀ ਫੌਜੀ ਅਦਾਲਤ ਨੇ ਜਾਸੂਸੀ ਤੇ ਅੱਤਵਾਦ ਦੇ ਦੋਸ਼ ਹੇਠ ਅਪਰੈਲ 2017 ਵਿਚ ਮੌਤ ਦੀ ਸਜ਼ਾ ਸੁਣਾਈ ਸੀ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …