21.1 C
Toronto
Saturday, September 13, 2025
spot_img
Homeਪੰਜਾਬ'ਸਾਧੂ ਨਹੀਂ ਇਹ ਚੋਰ ਹੈ' ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ

‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ

Image Courtesy :jagbani(punjabkesari)

ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 63 ਕਰੋੜ ਰੁਪਏ ਦੇ ਘਪਲੇ ਖ਼ਿਲਾਫ਼ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪ੍ਰਦਰਸ਼ਨ ਕੀਤਾ। ਆਟੋ ਰਿਕਾਸ਼ਿਆਂ ਵਿੱਚ ਆਏ ਬੈਂਸ ਭਰਾਵਾਂ ਦੇ ਨਾਲ ਪਾਰਟੀ ਵਰਕਰਾਂ ਨੇ ‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਨਾਲ ਜਲੰਧਰ ਗੂੰਜਣ ਲਾ ਦਿੱਤਾ। ਕਾਂਗਰਸੀ ਆਗੂ ਧਰਮਸੋਤ ਵਿਰੁੱਧ ਰੈਲੀ ਕੱਢਣ ਤੋਂ ਪਹਿਲਾਂ ਹੀ ਪੁਲਿਸ ਨੇ ਬੈਂਸ ਭਰਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਬੈਂਸ ਭਰਾਵਾਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਬੱਸਾਂ ਵਿਚ ਬਿਠਾ ਕੇ ਥਾਣੇ ਲੈ ਗਈ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤੇ। ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਡਰਨ ਵਾਲੇ ਨਹੀਂ ਹਨ, ਜਦੋਂ ਤੱਕ ਸਾਧੂ ਸਿੰਘ ਧਰਮਸੋਤ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਧਰਮਸੋਤ ਖਿਲਾਫ ਮਾਮਲਾ ਦਰਜ ਕਰਨ ਤੇ ਉਚ ਪੱਧਰੀ ਜਾਂਚ ਕਰਵਾਉਣ ਨੂੰ ਲੈ ਕੇ ਰੋਸ ਰੈਲੀ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।

RELATED ARTICLES
POPULAR POSTS