Breaking News
Home / ਪੰਜਾਬ / ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ

ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੇਂਦਰੀ ਖੇਤੀ ਬਿੱਲਾਂ ਬਾਰੇ ਇਕ ਮੈਮੋਰੰਡਮ ਸੌਂਪਿਆ ਤੇ ਖੇਤੀ ਬਿੱਲਾਂ ਨੂੰ ਲਾਗੂ ਨਾ ਕਰਨ ਬਾਰੇ ਰਾਜਪਾਲ ਦਾ ਦਖਲ ਮੰਗਿਆ। ઠਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਅਮਲ ਵਿਚ ਆਉਣ ਨਾਲ ਸਰਹੱਦੀ ਸੂਬੇ ਵਿੱਚ ਬਦਅਮਨੀ ਫੈਲੇਗੀ ਕਿਉਂਕਿ ਗੁਆਂਢੀ ਮੁਲਕ ਪਾਕਿਸਤਾਨ ਤਾਂ ਪਹਿਲਾਂ ਗੜਬੜੀ ਪੈਦਾ ਕਰਨ ਦੀ ਤਾਕ ਵਿੱਚ ਹੈ। ਮੁੱਖ ਮੰਤਰੀ ਨੇ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਘਰਸ਼ੀ ਕਿਸਾਨਾਂ ‘ਤੇ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸਾਨ ਆਪਣੀ ਜ਼ਿੰਦਗੀ ਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖ਼ਿਲਾਫ਼ ਪਹਿਲਾਂ ਧਾਰਾ 144 ਦੀ ਉਲੰਘਣਾ ਦੇ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਸ ਪ੍ਰਗਟ ਕਰਨ ਲਈ ਟਰੈਫ਼ਿਕ ਜਾਮ ਨਾ ਕਰਨ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕਰਨ। ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ ‘ਤੇ ਲਿਜਾਣ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਇੱਕ ਸੁਆਲ ਦੇ ਜੁਆਬ ਵਿਚ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਆਰਡੀਨੈਂਸ ਕਿਸਾਨ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਹੋਰਨਾਂ ਮੈਂਬਰਾਂ ਦੀ ਹਾਜ਼ਰੀ ਵਿਚ ਰਾਜਪਾਲ ਨੂੰ ਦੱਸਿਆ ਕਿ ਖੇਤੀ ਆਰਡੀਨੈਂਸਾਂ ਦਾ ਕਦਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਘਾਤਕ ਸਿੱਧ ਹੋ ਸਕਦਾ ਹੈ।ઠ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਨਾਟਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਆਪਣਾ ਵਿਰੋਧ ਕਿਉਂ ਨਹੀਂ ਦਰਜ ਕਰਾਇਆ। ਪਹਿਲਾਂ ਅਕਾਲੀਆਂ ਨੇ ਵਿਧਾਨ ਸਭਾ ਵਿੱਚ ਕੀ ਕੀਤਾ।
ਅਕਾਲੀਆਂ ਦਾ ਯੂ-ਟਰਨ ਮਹਿਜ਼ ਡਰਾਮੇਬਾਜ਼ੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉੱਚ ਤਾਕਤੀ ਕਮੇਟੀ ਵਿਚ ਕੇਂਦਰ ਸਰਕਾਰ ਨੇ ਆਰਡੀਨੈਂਸਾਂ ਬਾਰੇ ਕੋਈ ਮਸ਼ਵਰਾ ਨਹੀਂ ਮੰਗਿਆ ਸੀ ਬਲਕਿ ਜਾਣੂ ਹੀ ਕਰਾਇਆ ਗਿਆ ਸੀ।

Check Also

ਸਾਬਕਾ ਮੰਤਰੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ’ ਵੀ ਲੋਕ ਸਭਾ ਚੋਣ ਮੈਦਾਨ ‘ਚ 

    ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ …