
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਨੇ ਅਕਾਲੀਆਂ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਵਿਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤੱਕ ਵੀ ਜਾ ਸਕਦਾ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸਾਂ ਬਾਰੇ ਕਦੇ ਵੀ ਪੰਜਾਬ ਦੀ ਸਲਾਹ ਨਹੀਂ ਲਈ ਹੈ।