Home / ਪੰਜਾਬ / ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਲੱਗੇ ਪੋਸਟਰ

ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਲੱਗੇ ਪੋਸਟਰ

ਜਲੰਧਰ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਯੂਥ ਕਾਂਗਰਸ ਵੱਲੋਂ ਜਲੰਧਰ ਦੇ ਪਿੰਡਾਂ ਵਿੱਚ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਯੂਥ ਕਾਂਗਰਸ ਦੇ ਆਗੂ ਜਗਦੀਪ ਸਿੰਘ ਸੋਨੂੰ ਤੇ ਉਨ੍ਹਾਂ ਦੇ ਸਾਥੀ ਆਗੂਆਂ ਨੇ ਪਿੰਡਾਂ ਤੇ ਸ਼ਹਿਰ ਵਿਚ ਇਹ ਪੋਸਟਰ ਲਾਏ ਹਨ, ਜਿਸ ਉਤੇ ‘ਪਾਰਲੀਮੈਂਟ ਵਿੱਚੋਂ ਲਾਪਤਾ’ ਲਿਖਿਆ ਹੈ। ਯੂਥ ਕਾਂਗਰਸ ਆਗੂਆਂ ਦਾ ਦੋਸ਼ ਹੈ ਕਿ ਦੋਵੇਂ ਆਗੂ ਪੰਜਾਬ ਤੇ ਖਾਸ ਤੌਰ ‘ਤੇ ਕਿਸਾਨੀ ਦੇ ਸਬੰਧ ਵਿੱਚ ਲਿਆਂਦੇ ਗਏ ਖੇਤੀ ਆਰਡੀਨੈਂਸ ਦੇ ਮੁੱਦਿਆਂ ‘ਤੇ ਆਵਾਜ਼ ਬੁਲੰਦ ਕਰਨ ਨੂੰ ਲੈ ਕੇ ਸੰਸਦ ਤੋਂ ਲਾਪਤਾ ਹਨ। ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਪੰਜਾਬ ਦੇ ਲੋਕਾਂ ਨੇ ਇਸ ਲਈ ਸੰਸਦ ਭੇਜਿਆ ਸੀ ਕਿ ਉੱਥੇ ਉਨ੍ਹਾਂ ਦੀ ਆਵਾਜ਼ ਬਣਨਗੇ ਪਰ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹ ਦੋਵੇਂ ਆਗੂ ਖੇਤੀ ਆਰਡੀਨੈਂਸ ਅਤੇ ਬਿਜਲੀ ਦੇ ਮੁੱਦਿਆਂ ‘ਤੇ ਚੁੱਪ ਵੱਟੀ ਬੈਠੇ ਹਨ।

Check Also

ਸੰਗਰੂਰ ਦੇ ਪਿੰਡ ਜੰਡਾਲੀ ‘ਚ ਵੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲਾ ‘ਚ ਬੇਅਦਬੀਆਂ ਦੇ ਦੋਸ਼ੀ ਨੂੰ ਪੰਜ ਦਿਨਾਂ …