Breaking News
Home / ਪੰਜਾਬ / ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਨੇ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਨੇ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

Image Courtesy :jagbani(punjabkesari)

ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਕ ਸਾਲ ਲਈ ਅਹੁਦਿਆਂ ਤੋਂ ਕੀਤੇ ਲਾਂਭੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰઠਗਿਆਨੀ ਹਰਪ੍ਰੀਤ ਸਿੰਘ ਨੇ ઠਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਧਾਰਮਿਕ ਸਜ਼ਾ ਸੁਣਾਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਮੈਂਬਰ ਆਪੋ ਆਪਣੇ ਘਰ ਸਹਿਜ ਪਾਠ ਕਰਨਗੇ। ਜਿਹੜਾ ਆਪ ਪਾਠ ਕਰਨ ਦੀ ਅਵਸਥਾ ਵਿਚ ਨਹੀਂ ਹੈ, ਉਹ ਪਾਠੀ ਸਿੰਘ ਨੂੰ ਸੱਦ ਕੇ ਵੱਧ ਤੋਂ ਵੱਧ ਪਾਠ ਰੋਜ਼ਾਨਾ ਸਰਵਣ ਕਰੇਗਾ। ਇਸਦੇ ਨਾਲ ਹੀ ਜਿੰਨਾ ਚਿਰ ਪਾਠ ਚਲਦਾ ਰਹੇਗਾ, ਓਨਾ ਚਿਰ ਘਰ ਨੇੜਲੇ ਗੁਰਦੁਆਰਾ ਸਾਹਿਬ ਵਿਚ ਰੋਜ਼ਾਨਾ ਵੱਧ ਤੋਂ ਵੱਧ ਸੇਵਾ ਕੀਤੀ ਜਾਵੇਗੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਸਾਰੇ ਮੈਂਬਰ ਇਕ ਸਾਲ ਲਈ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਹੀਂ ਲੈ ਸਕਣਗੇ ਭਾਵੇਂ ਉਹ ਸਬ ਕਮੇਟੀ ਦੀ ਮੈਂਬਰਸ਼ਿਪ ਹੀ ਕਿਉਂ ਨਾ ਹੋਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਹਦਾਇਤ ਕੀਤੀ ਗਈ ਕਿ ਹੁਕਮ ਦੀ ਤਾਮੀਲ ਕਰਵਾਈ ਜਾਵੇ ਤੇ ਇਹਨਾਂ ਮੈਂਬਰਾਂ ਨੂੰ ਇਕ ਸਾਲ ਲਈ ਕੋਈ ਅਹੁਦਾ ਨਾ ਦਿੱਤਾ ਜਾਵੇ। ਇਸੇ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ।

Check Also

ਕੈਪਟਨ ਅਮਰਿੰਦਰ ਦੀ ਨਾਲਾਇਕੀ ਕਾਰਨ ਸਾਰੇ ਵਰਗਾਂ ਦੇ ਹਿੱਤ ਦਾਅ ‘ਤੇ ਲੱਗੇ

‘ਆਪ’ ਵਿਧਾਇਕ ਸੰਧਵਾਂ ਨੇ ਕਿਹਾ – ਅਜਿਹੇ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ …