
ਕਿਹਾ – ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਮਨ ਹੋਇਆ ਦੁਖੀ
ਚੰਡੀਗੜ੍ਹ/ਬਿਊਰੋ ਨਿਊਜ਼
ਫਤਹਿਗੜ੍ਹ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਲੰਘੀ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਗੱਲ ਦੀ ਪੁਸ਼ਟੀ ਕਰਦਿਆਂ ਕੁਲਜੀਤ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਖੇਤੀ ਆਰਡੀਨੈਂਸਾਂ ਦੇ ਲੋਕ ਸਭਾ ਵਿਚ ਪਾਸ ਹੋਣ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਅਜੇ ਪਿਛਲੇ ਦਿਨੀਂ ਹੀ ਕਾਂਗਰਸ ਹਾਈ ਕਮਾਂਡ ਨੇ ਨਾਗਰਾ ਨੂੰ
ਸਿੱਕਿਮ, ਨਾਗਾਲੈਂਡ ਅਤੇ ਤ੍ਰਿਪੁਰਾ ਦਾ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿਚ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ‘ਤੇ ਦੁੱਖ ਹੋਇਆ ਅਤੇ ਮੈਂ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਅਹੁਦੇ ઠਤੋਂ ਅਸਤੀਫਾ ਦੇ ਕੇ ਆਪਣੇ ਹੱਕਾਂ ਦੀ ਪੂਰਤੀ ਕਰਦਾ ਹਾਂ।