![](https://parvasinewspaper.com/wp-content/uploads/2020/09/4-5-300x167.jpg)
ਕਿਹਾ – ਖੇਤੀਬਾੜੀ ਪੰਜਾਬ ਦੀ ਆਤਮਾ ਹੈ ਤੇ ਇਸ ਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਟਵਿੱਟਰ ‘ਤੇ ਲੋਕ ਸਭਾ ਵਲੋਂ ਪਾਸ ਕੀਤੇ ਖੇਤੀ ਸਬੰਧੀ ਬਿੱਲਾਂ ਖ਼ਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕਦਿਆਂ ਲੰਮੇ ਸਮੇਂ ਬਾਅਦ ਆਪਣੀ ਚੁੱਪ ਤੋੜੀ ਹੈ। ਸਿੱਧੂ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ 25 ਸਤੰਬਰ 2019 ਨੂੰ ਟਵੀਟ ਕੀਤਾ ਸੀ। ਉਨ੍ਹਾਂ ਅੱਜ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਤਮਾ ਹੈ ਅਤੇ ਇਸਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰੀਰ ‘ਤੇ ਦਿੱਤੇ ਜ਼ਖ਼ਮ ਤਾਂ ਭਰ ਜਾਂਦੇ ਹਨ ਪਰ ਰੂਹ ਦੇ ਜ਼ਖਮ ਕਦੇ ਨਹੀਂ ਭਰਦੇ। ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਵੀ ਜ਼ਾਹਰ ਕੀਤੀ ਹੈ।