Breaking News
Home / ਪੰਜਾਬ / ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ

ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ

ਕੈਪਟਨ ਅਮਰਿੰਦਰ ਬੋਲੇ – ਅਕਾਲੀ ਦਲ ਆਰਡੀਨੈਂਸਾਂ ਬਾਰੇ ਡਰਾਮੇਬਾਜ਼ੀ ਬੰਦ ਕਰੇ
ਲੁਧਿਆਣਾ/ਬਿਊਰੋ ਨਿਊਜ਼
ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ ਹਨ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹਿੰਦੁਸਤਾਨ ਦਾ ਢਿੱਡ ਭਰਿਆ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਪਰ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਦੀ ਕੁਰਬਾਨੀ ਦਾ ਮੁੱਲ ਆਰਡੀਨੈਂਸ ਲਿਆ ਕੇ ਪਾਇਆ। ਕੈਪਟਨ ਅਮਰਿੰਦਰ ਨੇ ਕਿਹਾ ਕਿ 72 ਫ਼ੀਸਦੀ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ ਅਤੇ ਉਹ ਕਿਸ ਤਰ੍ਹਾਂ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਆਰਡੀਨੈਂਸਾਂ ਦੇ ਵਿਰੁੱਧ ਹੈ। ਕੈਪਟਨ ਨੇ ਕਿਹਾ ਕਿ ਅਕਾਲੀ ਦਲ ਨੂੰ ਵੀ ਖੇਤੀਬਾੜੀ ਆਰਡੀਨੈਂਸਾਂ ਬਾਰੇ ਡਰਾਮੇਬਾਜ਼ੀ ਬੰਦ ਕਰਨੀ ਚਾਹੀਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਤਤਪਰ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਜਾ ਰਹੇ ਆਨਲਾਈਨ ਦੋ ਰੋਜ਼ਾ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ ਗਿਆ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …