Breaking News
Home / ਪੰਜਾਬ / ਸੰਨੀ ਦਿਓਲ ਬੋਲੇ – ਖੇਤੀ ਬਿੱਲ ਕਿਸਾਨਾਂ ਲਈ ਚੰਗੇ

ਸੰਨੀ ਦਿਓਲ ਬੋਲੇ – ਖੇਤੀ ਬਿੱਲ ਕਿਸਾਨਾਂ ਲਈ ਚੰਗੇ

Image Courtesy :rozanaspokesman

ਕਿਸਾਨਾਂ ਦੀਆਂ ਵੋਟਾਂ ‘ਤੇ ਜਿੱਤੇ ਸੰਨੀ ਦਿਓਲ ਨੇ ਕਿਸਾਨ ਵਿਰੋਧੀ ਬਿੱਲਾਂ ਦਾ ਕੀਤਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਜਿਤਾਉਣ ਲਈ ਕਿਸਾਨਾਂ ਨੇ ਪੂਰਾ ਜ਼ੋਰ ਲਗਾ ਦਿੱਤਾ ਸੀ। ਹੁਣ ਸੰਨੀ ਦਿਓਲ ਨੇ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕਰ ਦਿੱਤਾ ਹੈ। ਉਸਨੇ ਟਵੀਟ ਕੀਤਾ ਕਿ ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬਿਹਤਰ ਮੁੱਲ ‘ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ‘ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਧਿਆਨ ਰਹੇ ਕਿ ਪੰਜਾਬ ਦਾ ਕਿਸਾਨ ਇਨ੍ਹਾਂ ਬਿੱਲਾਂ ਖ਼ਿਲਾਫ਼ ਸੜਕਾਂ ‘ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ, ਪਰ ਇਸ ਅਭਿਨੇਤਾ ਤੇ ਨੇਤਾ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ।

Check Also

ਕੈਪਟਨ ਅਮਰਿੰਦਰ ਦੀ ਨਾਲਾਇਕੀ ਕਾਰਨ ਸਾਰੇ ਵਰਗਾਂ ਦੇ ਹਿੱਤ ਦਾਅ ‘ਤੇ ਲੱਗੇ

‘ਆਪ’ ਵਿਧਾਇਕ ਸੰਧਵਾਂ ਨੇ ਕਿਹਾ – ਅਜਿਹੇ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ …