ਪੰਜਾਬ ‘ਚ ਕਿਸਾਨ ਸੰਘਰਸ਼ ਹੋਰ ਭਖਣ ਦੇ ਅਸਾਰ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸਵੇਰੇ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮੋਰਚੇ ਵਿਚ ਇੱਕ ਕਿਸਾਨ ਨੇ ਸਲਫਾਸ ਦੀ ਗੋਲੀ ਖਾ ਲਈ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਉਸ ਕਿਸਾਨ ਦੀ ਹਾਲਤ ਨਾਜ਼ੁਕ ਹੋਣ ਕਰਕੇ ਬਾਅਦ ਵਿਚ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਦੇ ਕਰੀਬ 55 ਸਾਲਾ ਪ੍ਰੀਤਮ ਸਿੰਘ ਨੇ ਮੋਰਚੇ ਵਿਚ ਸਾਥੀ ਕਿਸਾਨਾਂ ਨੂੰ ਦੱਸਿਆ ਕਿ ਉਸਨੇ ਸਲਫ਼ਾਸ ਦੀ ਗੋਲੀ ਨਿਗਲ ਲਈ ਹੈ। ਜਿਸ ਤੋਂ ਬਾਅਦ ਮੋਰਚੇ ਵਿਚ ਮੌਜੂਦ ਕਿਸਾਨਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਬਾਦਲ ਪਹੁੰਚਾਇਆ। ਜ਼ਿਕਰਯੋਗ ਹੈ ਕਿ ਕਿਸਾਨ ਮੋਰਚੇ ਵਿਚ ਪੰਜਾਬ ਦੇ ਪੰਜ-ਛੇ ਜ਼ਿਲਿਆਂ ਤੋਂ ਹਜ਼ਾਰਾਂ ਕਿਸਾਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜ ਰੋਜ਼ਾ ਮੋਰਚੇ ‘ਤੇ ਡਟੇ ਹੋਏ ਹਨ। ਇਸ ਘਟਨਾ ਨਾਲ ਪੰਜਾਬ ਭਰ ਦੇ ਕਿਸਾਨਾਂ ਵਿਚ ਰੋਹ ਹੋਰ ਭਖਣ ਦੀ ਉਮੀਦ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …