Breaking News
Home / ਭਾਰਤ / ਹਰਸਿਮਰਤ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਹਰਸਿਮਰਤ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਕਿਸਾਨੀ ਸੰਘਰਸ਼ ਨੇ ਹਰਸਿਮਰਤ ਨੂੰ ਅਸਤੀਫਾ ਦੇਣ ਲਈ ਕੀਤਾ ਸੀ ਮਜਬੂਰ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਕਾਰਜਭਾਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਸਮੇਤ ਕਈ ਸੂਬਿਆਂ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਪਰ ਖੇਤੀ ਬਿੱਲ ਫਿਰ ਵੀ ਲੋਕ ਸਭਾ ਵਿਚ ਪਾਸ ਹੋ ਗਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਇਤਿਹਾਸਕ ਫੈਸਲਾ ਵੀ ਦੱਸਿਆ। ਕੇਂਦਰ ਦੇ ਇਸ ਫੈਸਲੇ ਖਿਲਾਫ ਹੁਣ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ। ਕਿਸਾਨਾਂ ਨੇ ਹੁਣ 24 ਤੋਂ 26 ਸਤੰਬਰ ਤੱਕ ਖੇਤੀ ਆਰਡੀਨੈਂਸਾਂ ਖਿਲਾਫ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਕਿਹਾ ਸੀ ਕਿ ਉਹ ਕਿਸੇ ਵੀ ਕਿਸਾਨ ਵਿਰੋਧੀ ਫੈਸਲੇ ਵਿੱਚ ਭਾਈਵਾਲ ਨਹੀਂ ਬਣ ਸਕਦੇ ਹਨ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …