ਤਾਜ ਮਹਿਲ ਵੀ ਸੈਲਾਨੀਆਂ ਲਈ ਖੋਲ੍ਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਦੀ ਰਿਕਵਰੀ ਦਰ ‘ਚ ਭਾਰਤ ਮੋਹਰੀ ਸਥਾਨ ‘ਤੇ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲਗਪਗ ਛੇ ਮਹੀਨਿਆਂ ਤੋਂ ਬੰਦ ਤਾਜ ਮਹਿਲ ਵੀ ਅੱਜ ਮੁੜ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਕਰਕੇ ਤਾਜ ਮਹਿਲ ਨੂੰ ਲੰਘੀ 17 ਮਾਰਚ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 55 ਲੱਖ ਦੇ ਕਰੀਬ ਪਹੁੰਚ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ 87 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ ਅਤੇ 93 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ। ਭਾਰਤ ਵਿਚ 44 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 88 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਉੱਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 3 ਕਰੋੜ 12 ਲੱਖ ਤੋਂ ਪਾਰ ਜਾ ਚੁੱਕਾ ਹੈ ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ 2 ਕਰੋੜ 28 ਲੱਖ ਤੋਂ ਜ਼ਿਆਦਾ ਹੋ ਗਈ ਹੈ। ਧਿਆਨ ਰਹੇ ਕਿ ਕਰੋਨਾ ਨਾਲ ਸੰਸਾਰ ਭਰ ਵਿਚ ਹੁਣ ਤੱਕ 9 ਲੱਖ 65 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
Check Also
‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ
ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ …