20.4 C
Toronto
Sunday, August 16, 2026
spot_img
Homeਭਾਰਤਅਕਾਲੀ ਦਲ ਵੱਲੋਂ ਦਿੱਲੀ 'ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ

ਅਕਾਲੀ ਦਲ ਵੱਲੋਂ ਦਿੱਲੀ ‘ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ

ਅਕਾਲੀ ਦਲ ਵੱਲੋਂ ਦਿੱਲੀ ‘ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ
Image Courtesy :punjabitribuneonline

ਪੰਜਾ ਸਾਹਿਬ ਤੋਂ ਅਗਵਾ ਸਿੱਖ ਲੜਕੀ ਨੂੰ ਮਾਪਿਆਂ ਹਵਾਲੇ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਕਾਰਕੁਨਾਂ ਵੱਲੋਂ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ 17 ਸਾਲਾ ਧੀ ਨੂੰ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਸੁਰੱਖਿਅਤ ਕੱਢ ਕੇ ਮਾਪਿਆਂ ਦੇ ਹਵਾਲੇ ਕੀਤਾ ਜਾਵੇ। ਪਿਛਲੇ ਦਿਨੀਂ ਦਲ ਵੱਲੋਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਵੀ ਪੁੱਜਦਾ ਕੀਤਾ ਗਿਆ ਸੀ।

RELATED ARTICLES
POPULAR POSTS