Breaking News
Home / ਭਾਰਤ / ਖੇਤੀ ਮੰਡੀਆਂ ਖਤਮ ਨਹੀਂ ਹੋਣਗੀਆਂ

ਖੇਤੀ ਮੰਡੀਆਂ ਖਤਮ ਨਹੀਂ ਹੋਣਗੀਆਂ

Image Courtesy :jagbani(punjabkesari)

ਮੋਦੀ ਨੇ ਕਿਹਾ – ਐੱਮ. ਐੱਸ. ਪੀ. ਬਾਰੇ ਕੁਝ ਲੋਕ ਫੈਲਾਅ ਰਹੇ ਹਨ ਝੂਠ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਬਿਹਾਰ ‘ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੰਸਦ ‘ਚ ਪਾਸ ਹੋਏ ਖੇਤੀ ਬਿੱਲਾਂ ਨੂੰ ਲੈ ਕੇ ਵੀ ਕਈ ਗੱਲਾਂ ਕੀਤੀਆਂ। ਆਪਣੇ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੰਸਦ ‘ਚ ਕਿਸਾਨਾਂ ਨੂੰ ਨਵੇਂ ਅਧਿਕਾਰ ਦੇਣ ਵਾਲੇ ਬਹੁਤ ਹੀ ਇਤਿਹਾਸਕ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਐੱਮ. ਐੱਸ. ਪੀ. ਦੀ ਵਿਵਸਥਾ ਜਿਵੇਂ ਚੱਲਦੀ ਆ ਰਹੀ ਸੀ, ਉਵੇਂ ਹੀ ਚੱਲਦੀ ਰਹੇਗੀ। ਮੋਦੀ ਹੋਰਾਂ ਨੇ ਕਿਹਾ ਕਿ ਕੁਝ ਲੋਕ ਐੱਮ. ਐੱਸ. ਪੀ. ਨੂੰ ਲੈ ਕੇ ਗੁਮਰਾਹ ਕਰਨ ‘ਚ ਜੁਟੇ ਹੋਏ ਹਨ ਅਤੇ ਉਨ੍ਹਾਂ ਵਲੋਂ ਇਸ ਸੰਬੰਧੀ ਝੂਠ ਫੈਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਖੇਤੀ ਮੰਡੀਆਂ ਖ਼ਤਮ ਨਹੀਂ ਹੋਣਗੀਆਂ ਅਤੇ ਇਸ ਸੰਬੰਧੀ ਵੀ ਕੁਝ ਲੋਕਾਂ ਵਲੋਂ ਗੁੰਮਰਾਹ ਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …