
ਹਰਸਿਮਰਤ ਦੇ ਅਸਤੀਫੇ ਨੂੰ ਚੀਮਾ ਨੇ ਦੱਸਿਆ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਈ ਹੈ ਅਤੇ ਪਾਰਟੀ ਨੇ ਕਿਸਾਨਾਂ ਵਲੋਂ 25 ਸਤੰਬਰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਚੰਡੀਗੜ੍ਹ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਪੂਰਾ ਸਮਰਥਨ ਦੇਣਗੇ ਅਤੇ ਜਿੱਥੇ ਵੀ ਕਿਸਾਨ ਪ੍ਰਦਰਸ਼ਨ ਕਰਨਗੇ ਉਥੇ ਹੀ ਸਾਡੇ ਵਲੰਟੀਅਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜਨਗੇ। ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਖੇਤੀਬਾੜੀ ਆਰਡੀਨੈਂਸਾਂ ਦੇ ਹੱਕ ਵਿੱਚ ਸੀ। ਫਿਰ ਜਦੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤਾਂ ਅਕਾਲੀ ਦਲ ਨੇ ਸਿਆਸੀ ਲਾਹਾ ਲੈਣ ਲਈ ਬਿੱਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਹਰਸਿਮਰਤ ਦੇ ਅਸਤੀਫੇ ਨੂੰ ਵੀ ਇਕ ਡਰਾਮਾ ਹੀ ਦੱਸਿਆ।