ਮਲਕੀਤ ਸਿੰਘ, ਗੁਰਦਾਸ ਮਾਨ ਅਤੇ ਗਿੱਪੀ ਗਰੇਵਾਲ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ
ਚੰਡੀਗੜ੍ਹ/ਬਿਊਰੋ ਨਿਊਜ਼
ਹੁਣ ਪੰਜਾਬੀ ਗਾਇਕ ਵੀ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਇਸਦੇ ਚੱਲਦਿਆਂ ਪ੍ਰਸਿੱਧ ਗਾਇਕ ਮਲਕੀਤ ਸਿੰਘ ਨੇ ਕਿਹਾ ਕਿ ਵੱਡੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਿਸੇ ਹੋਰ ਰਾਜ ਵਿੱਚ ਜਾ ਸਕਦੇ ਹਨ ਪਰ ਦਰਮਿਆਨੇ ਅਤੇ ਛੋਟੇ ਕਿਸਾਨਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਗੁਰਦਾਸ ਮਾਨ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੇ ਸੋਸ਼ਲ ਮੀਡੀਆ ਹੈਂਡਲ ਉਤੇ ‘ਕਿਸਾਨ ਹੈ-ਹਿੰਦੋਸਤਾਨ ਹੈ’ ਪੋਸਟ ਕੀਤਾ। ਉਨ੍ਹਾਂ ‘ਜੈ ਕਿਸਾਨ, ਜੈ ਜਵਾਨ- ਸਰਬੱਤ ਦਾ ਭਲਾ ਹੋਵੇ’ ਵੀ ਅੰਕਿਤ ਕੀਤਾ।’ ਇਸੇ ਤਰ੍ਹਾਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਤੇ ਜਸਵੀਰ ਜੱਸੀ ਨੇ ਵੀ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ। ਇਸ ਤੋਂ ਪਹਿਲਾਂ ਦਲਜੀਤ ਦੁਸਾਂਝ ਤੇ ਪੰਮੀ ਬਾਈ ਵੀ ਕਿਸਾਨਾਂ ਦੇ ਹੱਕ ਵਿਚ ਗੱਲ ਕਰ ਚੁੱਕੇ ਹਨ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …