ਕਿਹਾ – ਸੁਖਬੀਰ ਬਾਦਲ ਭਾਜਪਾ ਦੇ ਏਜੰਟ ਵਜੋਂ ਕਰ ਰਿਹੈ ਕੰਮ
ਬੱਸੀ ਪਠਾਣਾਂ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀਜੇਪੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਇਸ ਕਰਕੇ ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖਣ ਦੀ ਲੋੜ ਹੈ। ਜਾਖੜ ਬੱਸੀ ਪਠਾਣਾਂ ਵਿਖੇ ਖੇਤੀ ਬਿੱਲਾਂ ਖਿਲਾਫ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੀ ਅਗਵਾਈ ‘ਚ ਦਿੱਤੇ ਧਰਨੇ ‘ਚ ਸ਼ਮੂਲੀਅਤ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੌਲੀ ਹੌਲੀ ਕਰਕੇ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਆਰਡੀਨੈਂਸ ਪਾਸ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੇ ਦੇਸ਼ ਦੀ ਕਿਰਸਾਨੀ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਸਕਾਰਲਰਸ਼ਿਪ ਘੁਟਾਲੇ ਸਬੰਧੀ ਕਿਹਾ ਕਿ ਪੈਸਿਆਂ ਦਾ ਫਰਕ ਤਾਂ ਅਕਾਲੀ-ਭਾਜਪਾ ਸਰਕਾਰ ਸਮੇਂ ਤੋਂ ਹੀ ਚਲਿਆ ਆ ਰਿਹਾ ਹੈ ਇਸ ਲਈ ਸ਼ਕਾਲਰਸ਼ਿੱਪ ‘ਚ ਕੋਈ ਘੁਟਾਲਾ ਨਹੀਂ ਹੋਇਆ।
Check Also
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ …