Breaking News
Home / ਪੰਜਾਬ / ਖੇਤੀ ਬਿੱਲਾਂ ਖ਼ਿਲਾਫ਼ ਅੱਜ ਵੀ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਖੇਤੀ ਬਿੱਲਾਂ ਖ਼ਿਲਾਫ਼ ਅੱਜ ਵੀ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ ਵੀ 117 ਵਿਧਾਨ ਸਭਾ ਹਲਕਿਆਂ ‘ਚ ਕੀਤਾ ਰੋਸ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਭਖ ਗਿਆ ਹੈ। ਭਾਜਪਾ ਨੂੰ ਛੱਡ ਕੇ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ ‘ਤੇ ਆ ਗਈ। ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਮਗਰੋਂ ਪੰਜਾਬ ਵਿੱਚ ਅੱਜ ਸਿਆਸੀ ਪਾਰਾ ਤੇਜ਼ੀ ਨਾਲ ਚੜ੍ਹ ਗਿਆ। ਪੰਜਾਬ ਕਾਂਗਰਸ ਨੇ ਸੂਬੇ ਦੇ 117 ਪੰਜਾਬ ਵਿਧਾਨ ਸਭਾ ਹਲਕਿਆਂ ਵਿੱਚ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ। ਇਸੇ ਦੌਰਾਨ ਕਿਸਾਨਾਂ ਵਲੋਂ ਵੀ ਖੇਤੀ ਬਿੱਲਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਦੇ ਚੱਲਦਿਆਂ ਫਿਲਮੀ ਕਲਾਕਾਰ, ਗਾਇਕ, ਆੜ੍ਹਤੀ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਸਭ ਕਿਸਾਨ ਸੰਘਰਸ਼ ਵਿੱਚ ਕੁੱਟ ਪਈਆਂ ਹਨ। ਇਸ ਲਈ ਅਗਲੇ ਦਿਨੀਂ ਪੰਜਾਬ ਦਾ ਪਾਰਾ ਹੋਰ ਚੜ੍ਹਨ ਦੇ ਆਸਾਰ ਹਨ। ਕਿਸਾਨਾਂ ਵੱਲੋਂ 24 ਤੋਂ 26 ਸਤੰਬਰ ਤੱਕ 48 ਘੰਟੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …