
ਮੁੰਬਈ/ਬਿਊਰੋ ਨਿਊਜ਼
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਅੱਜ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਦੋਸ਼ੀਆਂ ਨੂੰ ਬੰਬੇ ਹਾਈਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਸਾਰੇ 6 ਦੋਸ਼ੀਆਂ ਦੀ ਨਿਆਇਕ ਹਿਰਾਸਤ 6 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਰੀਆ ਚੱਕਰਵਰਤੀ ਨੇ ਬੰਬੇ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ਜਿਸ ‘ਤੇ 23 ਸਤੰਬਰ ਯਾਨੀਕਿ ਭਲਕੇ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਰੀਆ ਨੂੰ ਦੋ ਦਿਨ ਦੀ ਪੁੱਛਗਿੱਛ ਤੋਂ ਬਾਅਦ ਲੰਘੀ 8 ਸਤੰਬਰ ਨੂੰ ਗ੍ਰਿਫਤਾਰ ਕੀਤਾ ਸੀ। ਸੈਸ਼ਨ ਕੋਰਟ ਨੇ ਉਸੇ ਦਿਨ ਅਦਾਕਾਰਾ ਨੂੰ 22 ਸਤੰਬਰ ਤੱਕ ਲਈ ਜੁਡੀਸ਼ੀਅਲ ਰਿਮਾਂਡ ਵਿਚ ਭੇਜ ਦਿੱਤਾ ਸੀ।