Breaking News
Home / ਭਾਰਤ / ਨਰਿੰਦਰ ਮੋਦੀ ਨੇ 58 ਦੇਸ਼ਾਂ ਦੀ ਕੀਤੀ ਸੈਰ

ਨਰਿੰਦਰ ਮੋਦੀ ਨੇ 58 ਦੇਸ਼ਾਂ ਦੀ ਕੀਤੀ ਸੈਰ

Image Courtesy :jagbani(punjabkesari)

517 ਕਰੋੜ ਰੁਪਏ ਤੋਂ ਜ਼ਿਆਦਾ ਹੋਇਆ ਖਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2015 ਤੋਂ ਨਵੰਬਰ 2019 ਦਰਮਿਆਨ ਕੁੱਲ 58 ਦੇਸ਼ਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਫੇਰੀਆਂ ‘ਤੇ ਕੁੱਲ 517 ਕਰੋੜ 82 ਲੱਖ ਰੁਪਏ ਖਰਚ ਕੀਤੇ ਗਏ। ਇਹ ਜਾਣਕਾਰੀ ਅੱਜ ਸੰਸਦ ਵਿੱਚ ਦਿੱਤੀ ਗਈ। ਰਾਜ ਸਭਾ ਨੂੰ ਲਿਖਤੀ ਜਵਾਬ ਦਿੰਦੇ ਹੋਏ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਇਹ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਇਨ੍ਹਾਂ ਯਾਤਰਾਵਾਂ ਨਾਲ ਦੁਵੱਲੇ, ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ‘ਤੇ ਭਾਰਤ ਦੇ ਦ੍ਰਿਸ਼ਟੋਕਣ ਬਾਰੇ ਹੋਰ ਦੇਸ਼ਾਂ ਨੂੰ ਜਾਣੂ ਕਰਵਾਇਆ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਫੌਜੀਆ ਖ਼ਾਨ ਨੇ ਸਰਕਾਰ ਤੋਂ ਪੁੱਛਿਆ ਕਿ ਸਾਲ 2015 ਤੋਂ ਅੱਜ ਤੱਕ ਪ੍ਰਧਾਨ ਮੰਤਰੀ ਨੇ ਕਿੰਨੇ ਦੇਸ਼ਾਂ ਦਾ ਦੌਰਾ ਕੀਤਾ ਤੇ ਇਨ੍ਹਾਂ ‘ਤੇ ਕਿੰਨੀ ਰਾਸ਼ੀ ਖਰਚ ਹੋਈ। ਇਸਦਾ ਜੁਆਬ ਦਿੱਤਾ ਗਿਆ ਕਿ 2015 ਤੋਂ ਪ੍ਰਧਾਨ ਮੰਤਰੀ ਨੇ 58 ਦੇਸ਼ਾਂ ਦੀ ਯਾਤਰਾ ਕੀਤੀ ਅਤੇ 517 ਕਰੋੜ 82 ਲੱਖ ਰੁਪਏ ਖਰਚ ਹੋਏ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …