ਦੇਸ਼ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 56 ਲੱਖ ਵੱਲ ਨੂੰ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੂੰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਮਾਮਲਿਆਂ ਵਿਚ ਵੱਡੀ ਰਾਹਤ ਮਿਲੀ ਹੈ ਅਤੇ ਇਕ ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਹੋਏ ਹਨ। ਜ਼ਿਕਰਯੋਗ ਹੈ ਕਿ ਇਹ ਲਗਾਤਾਰ ਚੌਥਾ ਦਿਨ ਹੈ, ਜਦੋਂ ਨਵੇਂ ਕੇਸਾਂ ਨਾਲੋਂ ਜ਼ਿਆਦਾ ਮਰੀਜ਼ ਸਿਹਤਯਾਬ ਹੋਏ ਹਨ। ਇਸੇ ਦੌਰਾਨ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 56 ਲੱਖ ਵੱਲ ਨੂੰ ਵਧਦਿਆਂ 55 ਲੱਖ 68 ਹਜ਼ਾਰ ਤੋਂ ਪਾਰ ਹੋ ਗਈ ਹੈ। ਭਾਰਤ ਵਿਚ 45 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 89 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 3 ਕਰੋੜ 15 ਲੱਖ ਤੋਂ ਪਾਰ ਹੋ ਚੁੱਕਾ ਹੈ ਅਤੇ 2 ਕਰੋੜ 31 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ 70 ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਇਕ ਲੱਖ ਦੇ ਅੰਕੜੇ ਤੱਕ ਪਹੁੰਚ ਗਈ ਹੈ ਅਤੇ 76 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 21 ਹਜ਼ਾਰ ਤੋਂ ਜ਼ਿਆਦਾ ਹੈ ਅਤੇ 2900 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਡਬਲਿਊ.ਐਚ.ਓ. ਨੇ ਭਵਿੱਖ ਵਿਚ ਤਿਆਰ ਹੋਣ ਵਾਲੀ ਕਰੋਨਾ ਵੈਕਸੀਨ ਦੀ ਸਪਲਾਈ ਅਤੇ ਵੰਡ ਦੀ ਸਕੀਮ ਤਿਆਰ ਕਰ ਲਈ ਹੈ। ਇਸ ਨੂੰ ਕੋਵੈਕਸ ਦਾ ਨਾਮ ਦਿੱਤਾ ਗਿਆ ਹੈ ਅਤੇ ਇਸ ਸਕੀਮ ਨਾਲ ਦੁਨੀਆ ਦੇ 156 ਦੇਸ਼ ਜੁੜੇ ਚੁੱਕੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …