ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪਰੇਸ਼ਾਨੀ ਵਧ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੀ ਬੈਂਚ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਮਾਮਲੇ ਦੀ ਸੀਬੀਆਈ ਜਾਂਚ ਦੀ ਇਕ ਮੰਗ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਲਬ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਅਗਲੀ ਸੁਣਵਾਈ ‘ਤੇ ਜਾਂਚ ਰਿਪੋਰਟ ਵੀ ਦੇਣ ਦਾ ਆਦੇਸ਼ ਦਿੱਤਾ ਹੈ। ਵਕੀਲ ਫੈਰੀ ਸੋਫਤ ਨੇ ਜਨਹਿਤ ਪਟੀਸ਼ਨ ਵਿਚ ਘੁਟਾਲੇ ਨੂੰ ਬੈਂਕ ਫਰਾਡ ਦੱਸਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਕੇਂਦਰ ਸਰਕਾਰ, ਪੰਜਾਬ ਸਰਕਾਰ, ਸੀਬੀਆਈ, ਪੰਜਾਬ ਦੇ ਚੀਫ ਸੈਕਟਰੀ, ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵਿਭਾਗ ਦੇ ਨਿਰਦੇਸ਼ਕ ਨੂੰ ਪ੍ਰਤੀਵਾਦੀਆਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪਟੀਸ਼ਨਕਰਤਾ ਨੇ ਕਿਹਾ ਕਿ ਇਹ ਘੁਟਾਲਾ ਸਿਰਫ਼ ਪੰਜਾਬ ਤੱਕ ਸੀਮਿਤ ਨਹੀਂ ਹੈ, ਬਲਕਿ ਅਜਿਹੇ ਮਾਮਲੇ ਕਈ ਹੋਰ ਸੂਬਿਆਂ ਵਿਚ ਵੀ ਸਾਹਮਣੇ ਆਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …