ਭਲਕੇ 23 ਸਤੰਬਰ ਨੂੰ ਕੀਤਾ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਬਲਵੰਤ ਮੁਲਤਾਨੀ ਕਤਲ ਮਾਮਲੇ ਵਿਚ ਕਸੂਤੇ ਘਿਰੇ ਸੁਮੇਧ ਸੈਣੀ ਖਿਲਾਫ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਕੇ ਉਹਨਾਂ ਨੂੰ ਭਲਕੇ 23 ਸਤੰਬਰ ਨੂੰ ਸਵੇਰੇ 11 ਵਜੇ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਨੋਟਿਸ ਮੁਤਾਬਕ ਸੈਣੀ ਨੂੰ 23 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਹੈ। ਉਂਝ ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …