ਸੰਸਦ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀਬਾੜੀ ਬਿੱਲਾਂ ਖਿਲਾਫ ਪੰਜਾਬ ਯੂਥ ਕਾਂਗਰਸ ਵੱਲੋਂ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਖਿਲਾਫ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ। ਇਸ ਤੋਂ ਪਹਿਲਾਂ ਯੂਥ ਕਾਂਗਰਸ ਨੇ ਟਰੈਕਟਰ ਰੈਲੀ ਵੀ ਕੱਢੀ ਸੀ ਅਤੇ ਦਿੱਲੀ ਵਿਚ ਸੰਸਦ ਤੱਕ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੰਬਾਲਾ ਬੈਰੀਅਰ ‘ਤੇ ਹੀ ਰੋਕ ਲਿਆ ਸੀ। ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਲਗਾਤਾਰ ਉਠਾਉਂਦੇ ਰਹਾਂਗੇ ਅਤੇ ਪੁਲਿਸ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਅਸੀਂ ਦੱਬਣ ਵਾਲੇ ਨਹੀਂ ਹਾਂ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …