Home / ਭਾਰਤ / ਕਿਸਾਨ ਮੁੱਦੇ ‘ਤੇ ਦਿੱਲੀ ਪੁਲਿਸ ਨੇ ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰ ਕੁੱਟੇ

ਕਿਸਾਨ ਮੁੱਦੇ ‘ਤੇ ਦਿੱਲੀ ਪੁਲਿਸ ਨੇ ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰ ਕੁੱਟੇ

ਰਵਨੀਤ ਬਿੱਟੂ ਨੇ ਕੀਤਾ ਖੁਲਾਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਕਾਂਗਰਸ ਦੇ ਤਿੰਨ ਹੋਰ ਸੰਸਦ ਮੈਂਬਰਾਂ ਸੰਤੋਖ ਚੌਧਰੀ, ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਨਾਲ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਸੋਮਵਾਰ ਨੂੰ ਸੰਸਦ ਭਵਨ ਦੇ ਨੇੜੇ ਬਦਸਲੂਕੀ ਕੀਤੀ। ਉਨ੍ਹਾਂ ਕਿਹਾ ਕਿ “ਅਸੀਂ ਕਿਸਾਨ ਮੁੱਦੇ ‘ਤੇ ਮੋਮਬੱਤੀ ਮਾਰਚ ਕਰਦੇ ਹੋਏ ਵਿਜੈ ਚੌਕ ਵੱਲ ਜਾ ਰਹੇ ਸੀ। ਸਿਰਫ 10-15 ਮੀਟਰ ਚੱਲੇ ਹੋਵਾਂਗੇ ਕਿ 100 ਦੇ ਕਰੀਬ ਪੁਲਿਸ ਵਾਲੇ ਅਚਾਨਕ ਆ ਗਏ। ਬਿੱਟੂ ਨੇ ਦੱਸਿਆ ਕਿ ਪੁਲਿਸ ਨੂੰ ਲੱਗਿਆ ਕਿ ਸ਼ਾਇਦ ਕਿਸਾਨ ਆ ਰਹੇ ਹਨ ਤਾਂ ਉਨ੍ਹਾਂ ਚਾਰਾਂ ਸੰਸਦ ਮੈਂਬਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਬਿੱਟੂ ਨੇ ਖੁਦ ਨੂੰ ਵੀ ਸੱਟਾਂ ਲੱਗਣ ਦਾ ਦਾਅਵਾ ਕੀਤਾ। ਇਸ ‘ਤੇ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਬਿੱਟੂ ਤੇ ਚੌਧਰੀ ਦੇ ਪੱਤਰ ਮਿਲੇ ਹਨ ਤੇ ਉਨ੍ਹਾਂ ਮਾਮਲੇ ਦੀ ਰਿਪੋਰਟ ਮੰਗ ਲਈ ਹੈ।

Check Also

ਭਾਰਤੀ ਲੋਕਤੰਤਰ ਲਈ ਸਭ ਤੋਂ ਮੁਸ਼ਕਲ ਦੌਰ

ਸੋਨੀਆ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ …