ਵਿਰੋਧੀ ਪਾਰਟੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਨਾਲ ਜੁੜਿਆ ਤੀਜਾ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ਅੱਜ ਰਾਜ ਸਭਾ ਵਿਚ ਪਾਸ ਹੋ ਗਿਆ। ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੌਰਾਨ ਇਹ ਬਿੱਲ ਪਿਛਲੇ ਦਿਨੀਂ ਲੋਕ ਸਭਾ ਵਿਚ ਪਾਸ ਹੋਇਆ ਸੀ। ਇਸ ਬਿੱਲ ਵਿਚ ਅਨਾਜ, ਦਾਲਾਂ, ਆਲੂ, ਪਿਆਜ਼ ਆਦਿ ਸਣੇ ਕੁਝ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿਚੋਂ ਬਾਹਰ ਕੱਢਣ ਦਾ ਪ੍ਰਬੰਧ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਨਾਲ ਨਿਵੇਸ਼ਕਾਂ ਨੂੂੰ ਕਾਰੋਬਾਰ ਕਰਨ ਵਿਚ ਮਦਦ ਮਿਲੇਗੀ ਅਤੇ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਛੁਟਕਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਕਿਸਾਨੀ ਨਾਲ ਜੁੜੇ ਜ਼ਰੂਰੀ ਵਸਤੂ (ਸੋਧ) ਬਿੱਲ 2020 ‘ਤੇ ਅੱਜ ਰਾਜ ਸਭਾ ਵਿਚ ਚਰਚਾ ਵੀ ਹੋਈ, ਜਿਸ ਦਾ ਵਿਰੋਧੀ ਪਾਰਟੀਆਂ ਵਲੋਂ ਭਾਰੀ ਵਿਰੋਧ ਕੀਤਾ ਗਿਆ। ਵਿਰੋਧ ਕਰਨ ਵਾਲੀਆਂ ਪਾਰਟੀਆਂ ਵਿਚ ਭਾਜਪਾ ਦੀ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਲ ਸੀ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …