ਰਣਜੀਤ ਬਾਵਾ, ਹਰਭਜਨ ਮਾਨ ਤੇ ਬੱਬੂ ਮਾਨ ਸਣੇ ਕਈ ਕਲਾਕਾਰ ਕਿਸਾਨ ਧਰਨਿਆਂ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੇ ਹੱਕਾਂ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤੱਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਇਆਂ ਇੱਕ ਖਾਸ ਸੁਨੇਹਾ ਲਿਖਿਆ। ਉਨ੍ਹਾਂ ਲਿਖਿਆ ਕਿ “ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।” ਉਨ੍ਹਾਂ ਅੱਗੇ ਕਿਹਾ ਕਿ “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿੱਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ, ਹਰਜੀਤ ਹਰਮਨ, ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਵੀ ਹਿੱਸਾ ਲੈਣਗੇ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਰੀਕ ਨੂੰ ਧਰਨੇ ਵਿਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤਾ। “ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਲਕੀਤ ਸਿੰਘ, ਗੁਰਦਾਸ ਮਾਨ, ਗਿੱਪੀ ਗਰੇਵਾਲ, ਪੰਮੀ ਬਾਈ ਅਤੇ ਦਲਜੀਤ ਦੁਸਾਂਝ ਸਮੇਤ ਕਈ ਕਲਾਕਾਰ ਕਿਸਾਨਾਂ ਦੀ ਹਮਾਇਤ ਕਰ ਚੁੱਕੇ ਹਨ।
Check Also
ਜਥੇਦਾਰ ਗੜਗੱਜ ਨੇ ਖਾਲਸਾ ਸਾਜਨਾ ਦਿਵਸ ਮੌਕੇ ਦਿੱਤਾ ਸੰਗਤਾਂ ਨੂੰ ਸੰਦੇਸ਼
ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ …